ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਕਰੋਨਾ ਕੇਸਾਂ ਦੀ ਕਮੀ ਨੂੰ ਦੇਖਦੇ ਹੋਏ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਬਹੁਤ ਸਾਰੇ ਸੂਬਿਆਂ ਵਿੱਚ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਵੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਲਈ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਕਿਸਾਨੀ ਸੰਘਰਸ਼ ਦੇ ਚਲਦੇ ਹੋਏ ਵੀ ਬਹੁਤ ਸਾਰੇ ਆਗੂਆਂ ਅਤੇ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਨਾਲ ਬਹੁਤ ਸਾਰੀਆਂ ਪਾਰਟੀਆਂ ਵਿੱਚ ਮਜਬੂਤ ਆਗੂਆਂ ਦੇ ਜਾਣ ਨਾਲ ਕਮੀ ਮਹਿਸੂਸ ਹੋ ਰਹੀ ਹੈ ਅਤੇ ਕਈ ਪਾਰਟੀਆਂ ਵਿੱਚ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀਆਂ ਨੂੰ ਮਜਬੂਤੀ ਮਿਲਦੀ ਹੈ।
ਹੁਣ ਕੈਪਟਨ ਅਮਰਿੰਦਰ ਸਿੰਘ ਨੇ ਇਕ ਮਾੜੀ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਇਹ ਵੱਡਾ ਝਟਕਾ ਲਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕਾਂਗਰਸ ਦੇ ਬਹੁਤ ਸਾਰੇ ਵਿਧਾਇਕਾਂ ਵੱਲੋਂ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਜਾ ਰਿਹਾ ਹੈ। ਉਥੇ ਵੀ ਕਾਂਗਰਸ ਪਾਰਟੀ ਨੂੰ ਛੱਡਣ ਵਾਲਿਆਂ ਵਿੱਚ ਅੱਜ ਉਸ ਸਮੇਂ ਇਕ ਹੋਰ ਵਾਧਾ ਹੋ ਗਿਆ ਜਦੋਂ ਕਾਂਗਰਸੀ ਆਗੂ ਦਲਜੀਤ ਸਿੰਘ ਭੋਲਾ ਗਰੇਵਾਲ ਮੰਗਲਵਾਰ ਨੂੰ ਲੋਕ ਸਭਾ ਮੈਂਬਰ ਭਗਵੰਤ ਮਾਨ, ਆਪ ਆਗੂ ਰਾਘਵ ਚੱਡਾ ਅਤੇ ਵਿਧਾਇਕ ਬਲਜਿੰਦਰ ਕੌਰ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਉਨ੍ਹਾਂ ਦੀ ਕਾਂਗਰਸ ਦੇ ਵਿਧਾਇਕ ਸੰਜੇ ਤਲਵਾੜ ਨਾਲ ਰਿਸ਼ਤੇ ਜ਼ਿਆਦਾ ਸਹੀ ਨਹੀਂ ਸਨ ਅਤੇ ਉਨ੍ਹਾਂ ਨੂੰ ਪਾਰਟੀ ਵੱਲੋਂ ਟਿਕਟ ਵੀ ਨਾ ਦਿੱਤੇ ਜਾਣ ਕਾਰਨ, ਅਤੇ ਕੁਝ ਕਾਂਗਰਸ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਉਨ੍ਹਾਂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੰਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਗਿਆ। ਜਿੱਥੇ ਪਹਿਲਾਂ ਉਨ੍ਹਾਂ ਨੂੰ ਕਾਂਗਰਸ ਪਾਰਟੀ ਵੱਲੋਂ ਪੰਜਾਬ ਦਾ ਜਰਨਲ ਸਕੱਤਰ ਵੀ ਬਣਾਇਆ ਗਿਆ ਸੀ ਓਥੇ ਕੀ ਹੁਣ ਮੰਗਲਵਾਰ ਨੂੰ ਦਲਜੀਤ ਭੋਲਾ ਚੰਡੀਗੜ੍ਹ ਵਿੱਚ ਭਗਵੰਤ ਮਾਨ ਅਤੇ ਰਾਘਵ ਚੱਡਾ ਦੀ ਮੌਜੂਦਗੀ ਵਿੱਚ ਪਾਰਟੀ ਚ ਸ਼ਾਮਲ ਹੋ ਗਏ।
ਦਲਜੀਤ ਸਿੰਘ ਗਰੇਵਾਲ ਨੇ ਹਲਕਾ ਪੂਰਬੀ ਤੋਂ ਆਜ਼ਾਦ ਅਤੇ ਆਮ ਆਦਮੀ ਪਾਰਟੀ ਦੀ ਟਿਕਟ ਤੇ ਵਿਧਾਨ ਸਭਾ ਚੋਣਾਂ ਲੜੀਆਂ ਸਨ। ਇਸ ਤੋਂ ਬਾਅਦ ਉਹ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਉੱਥੇ ਹੀ ਹੁਣ ਦਲਜੀਤ ਗਰੇਵਾਲ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ।