ਵਾਟਰ ਕੈਨਨ ਬੰਦ ਕਰਨ ਵਾਲੇ ਨਵਦੀਪ ਲਈ ਆਈ ਮਾੜੀ ਖਬਰ – ਕਿਸਾਨ ਯੂਨੀਅਨ ਨੇ ਕਰਤੀ ਇਹ ਕਾਰਵਾਈ

admin_ssp Avatar

ਆਈ ਤਾਜਾ ਵੱਡੀ ਖਬਰ

ਦੇਸ਼ ਦੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਆਰੰਭ ਕੀਤਾ ਗਿਆ ਹੈ। ਦੇਸ਼ ਦੀਆਂ ਵੱਖ ਵੱਖ ਸਖ਼ਸੀਅਤਾਂ ਵੱਲੋਂ ਜਥੇ ਇਸ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ। ਉਥੇ ਹੀ ਪੰਜਾਬ ਦੀ ਨੌਜਵਾਨ ਪੀੜ੍ਹੀ ਵੱਲੋਂ ਪਹਿਲੇ ਦਿਨ ਤੋਂ ਹੀ ਅੱਗੇ ਵਧ ਕੇ ਕਿਸਾਨਾਂ ਦਾ ਹੌਂਸਲਾ ਬੁਲੰਦ ਕੀਤਾ ਗਿਆ ਹੈ। 26 ਨਵੰਬਰ ਨੂੰ ਜਦੋਂ ਕਿਸਾਨਾਂ ਵੱਲੋਂ ਦਿੱਲੀ ਪਹੁੰਚ ਕੀਤੀ ਜਾ ਰਹੀ ਸੀ ਤਾਂ ਰਸਤੇ ਵਿੱਚ ਉਹਨਾਂ ਨੂੰ ਬਹੁਤ ਸਾਰੀਆਂ ਔਕੜਾਂ ਦਾ ਸਾਹਮਣਾ ਕਰਨਾ ਪਿਆ।

ਹਰਿਆਣੇ ਦੇ ਵਿਚ ਵੀ ਜਿਥੇ ਪੁਲਿਸ ਵੱਲੋਂ ਉਨ੍ਹਾਂ ਉੱਪਰ ਲਾਠੀਚਾਰਜ ਕੀਤਾ ਗਿਆ। ਉਥੇ ਹੀ ਪਾਣੀ ਦੀਆਂ ਬੁਛਾੜਾਂ ਅਤੇ ਹੰਝੂ ਗੈਸ ਦਾ ਇਸਤੇਮਾਲ ਵੀ ਕੀਤਾ ਗਿਆ ਸੀ। ਉਸ ਸਮੇਂ ਪਾਣੀ ਦੀ ਬੁਛਾੜ ਨੂੰ ਰੋਕਣ ਵਾਲੇ ਹਰਿਆਣਾ ਦੇ ਨੌਜਵਾਨ ਨਵਦੀਪ ਸਿੰਘ ਸਾਰਿਆਂ ਦੇ ਵਿਚ ਮਸ਼ਹੂਰ ਹੋ ਗਏ ਸਨ। ਹੁਣ ਵਾਟਰ ਕੈਨਲ ਬੰਦ ਕਰਨ ਵਾਲੇ ਨਵਦੀਪ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ। ਜਿੱਥੇ ਕਿਸਾਨ ਯੂਨੀਅਨ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਨਵਦੀਪ ਸਿੰਘ ਉਹ ਨੌਜਵਾਨ ਹੈ ਜਿਸ ਵੱਲੋਂ ਅੰਬਾਲਾ ਵਿਚ ਪੁਲਿਸ ਦੇ ਵਾਟਰ ਕੈਨਲ ਦਾ ਮੂੰਹ ਬੰਦ ਕਰ ਦਿੱਤਾ ਗਿਆ ਸੀ ਜਿਸ ਦੀ ਵੀਡੀਓ ਸਭ ਪਾਸੇ ਵਾਇਰਲ ਹੋ ਗਈ ਸੀ।

26 ਜੂਨ ਨੂੰ ਇਸ ਕਿਸਾਨੀ ਸੰਘਰਸ਼ ਨੂੰ ਸੱਤ ਮਹੀਨੇ ਪੂਰੇ ਹੋਣ ਤੇ ਪੰਚਕੂਲਾ ਵਿਚ ਪ੍ਰਦਰਸ਼ਨ ਦੌਰਾਨ ਕੁਝ ਸਾਥੀਆਂ ਨੇ ਸੰਗਠਨ ਤੋਂ ਵੱਖ ਹੋ ਕੇ ਪੁਲਿਸ ਬੈਰੀਕੇਡ ਤੋੜ ਦੀ ਕੋਸ਼ਿਸ਼ ਕੀਤੀ ਸੀ। ਇਸ ਦੀ ਜਾਂਚ ਵਾਸਤੇ ਗੁਰਨਾਮ ਸਿੰਘ ਚੜੂਨੀ ਵੱਲੋਂ 5 ਮੈਂਬਰੀ ਕਮੇਟੀ ਬਣਾਈ ਗਈ ਸੀ। ਜਿਸ ਵਿੱਚ ਨਵਦੀਪ ਅਤੇ ਉਸ ਦੇ ਪਿਤਾ ਨੂੰ ਬੁਲਾਇਆ ਗਿਆ ਸੀ। ਜਿਸ ਵਿੱਚ ਨਵਦੀਪ ਨਾ ਆਇਆ ਅਤੇ ਉਸ ਦੇ ਪਿਤਾ ਜੀ ਸ਼ਾਮਲ ਹੋਏ ਸਨ। ਪੁੱਛਗਿੱਛ ਦੌਰਾਨ ਕਮੇਟੀ ਉਨ੍ਹਾਂ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹੋਈ ਇਸ ਲਈ ਦੋਹਾਂ ਨੂੰ ਕਮੇਟੀ ਤੋਂ ਅਲੱਗ ਕਰ ਦਿੱਤਾ ਗਿਆ ਹੈ।

ਨਾਲ ਹੀ ਕਮੇਟੀ ਵੱਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਦਾ ਕਿਸਾਨੀ ਸੰਘਰਸ਼ ਨਾਲ ਕੋਈ ਵੀ ਲੈਣਾ ਦੇਣਾ ਨਹੀਂ ਹੈ। ਪੰਚਕੂਲਾ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਅਨੁਸ਼ਾਸਨਹੀਣਤਾ ਦੇ ਦੋਸ਼ ਹੇਠ ਜਾਂਚ ਕਮੇਟੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

admin_ssp Avatar